ਫ਼ਰੀਦਕੋਟ ਦੀਆਂ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਆਪ ਉਮੀਦਵਾਰ ਜੇਤੂ
ਫ਼ਰੀਦਕੋਟ ਤੋਂ ਸ.ਗੁਰਦਿੱਤ ਸਿੰਘ ਸੇਖੋਂ, ਕੋਟਕਪੂਰਾ ਤੋਂ ਸ. ਕੁਲਤਾਰ ਸਿੰਘ ਸੰਧਵਾ ਅਤੇ ਜੈਤੋ ਤੋਂ ਅਮੋਲਕ ਸਿੰਘ ਦੀ ਸ਼ਾਨਦਾਰ ਜਿੱਤ
ਫ਼ਰੀਦਕੋਟ 10 ਮਾਰਚ, 20 ਫ਼ਰਵਰੀ 2022 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਵੋਟਾਂ ਦੀ ਗਿਣਤੀ ਅੱਜ ਕ੍ਰਮਵਾਰ ਸਰਕਾਰੀ ਬ੍ਰਿੰਜਿਦਰਾ ਕਾਲਜ ਫ਼ਰੀਦਕੋਟ, ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਲੜਕੇ ਕੋਟਕਪੂਰਾ ਅਤੇ ਯੂਨੀਵਰਸਿਟੀ ਕਾਲਜ ਕੈਂਪਸ ਜੈਤੋ ਵਿਖੇ ਭਾਰਤ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਨਿਗਰਾਨਾਂ ਦੀ ਨਿਗਰਾਨੀ ਅਤੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਹੋਈ।





